ਆਪ ਸਰਕਾਰ ਨੂੰ ਇੱਕ ਇੰਚ ਜਮੀਨ ਵੀ ਐਕਵਾਇਰ ਨਹੀਂ ਕਰਨ ਦੇਵਾਂਗੇ – ਸੁਖਬੀਰ ਬਾਦਲ

Share and Enjoy !

Shares


ਕਿਸਾਨਾਂ ਦੀ ਜਮੀਨ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਗਲਾਡਾ ਦਫਤਰ ਦੇ ਬਾਹਰ ਲਗਾਇਆ ਧਰਨਾ

ਲੁਧਿਆਣਾ, 28 ਮਈ (ਰਾਜਕੁਮਾਰ ਸਾਥੀ)। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੀ ਆਪ ਸਰਕਾਰ ਨੂੰ ਕਿਸਾਨਾਂ ਦੀ ਇੱਕ ਇੱਚ ਜਮੀਨ ਵੀ ਐਕਵਾਇਰ ਨਹੀਂ ਕਰਨ ਦੇਵੇਗਾ। ਉਹਨਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਸ਼ਹਿਰ ਦੇ ਨਾਲ ਲੱਗਦੀ 24311 ਏਕੜ ਜ਼ਮੀਨ ਐਕਵਾਇਰ ਕਰਨ ਦਾ ਨੋਟੀਫਿਕੇਸ਼ਨ ਵਾਪਸ ਨਾ ਲਿਆ ਤਾਂ ਉਸਦੇ ਖਿਲਾਫ ਪੀੜਤ ਕਿਸਾਨਾਂ ਦੇ ਹੱਕ ਵਿਚੱ ਪੱਕਾ ਮੋਰਚਾ ਲਗਾਇਆ ਜਾਵੇਗਾ।
ਗਲਾਡਾ ਦਫਤਰ ਦੇ ਸਾਹਮਣੇ ’’ਜੰਗ ਪੰਜਾਬ ਬਚਾਉਣ ਦੀ’ ਮੁਹਿੰਮ ਤਹਿਤ ਦਿੱਤੇ ਗਏ ਵਿਸ਼ਾਲ ਧਰਨਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਸਪੱਸ਼ਟ ਕਿਹਾ ਕਿ ਆਪ ਸਰਕਾਰ ਦੀ ਸਿਰਫ ਆਪ ਪਾਰਟੀ ਦੇ ਖ਼ਜ਼ਾਨੇ ਭਰਨ ਵਾਸਤੇ ਕਿਸਾਨਾਂ ਦੀਆਂ ਜ਼ਮੀਨਾਂ ਲੁੱਟਣ ਦੀ ਆਪ ਦੀ ਸਾਜ਼ਿਸ਼ ਸਫਲ ਨਹੀਂ ਹੋਣ ਦਿੱਤੀ ਜਾਵੇਗੀ। ਸ. ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਬਾਹਰਲਿਆਂ ਤੋਂ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਸੰਘਰਸ਼ ਕੀਤਾ ਹੈ।

ਉਹਨਾਂ ਕਿਹਾ ਕਿ ਚੇਂਜ ਆਫ ਲੈਂਡ ਯੂਜ਼ (ਸੀਐਲਯੂ) ਦੇ ਸਰਟੀਫਿਕੇਟ 1 ਕਰੋੜ ਰੁਪਏ ਪ੍ਰਤੀ ਏਕੜ ਦੀ ਦਰ ’ਤੇ ਦਿੱਤੇ ਜਾ ਰਹੇ ਹਨ, ਤਾਂ ਜੋ 24311 ਏਕੜ ਐਕਵਾਇਰ ਕੀਤੀ ਜਾ ਰਹੀ ਜ਼ਮੀਨ ਤੋਂ ਮਰਜ਼ੀ ਵਾਲੀ ਜ਼ਮੀਨ ਬਾਹਰ ਕੀਤੀ ਜਾ ਸਕੇ। ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਕੁਰਸੀ ’ਤੇ ਬਣੇ ਰਹਿਣ ਵਾਸਤੇ ਕਿਸਾਨਾਂ ਤੋਂ ਉਹਨਾਂ ਦੀਆਂ ਬੇਸ਼ਕੀਮਤੀ ਜ਼ਮੀਨਾਂ ਖੋਹਣਾ ਚਾਹੁੰਦੇ ਹਨ। ਕਿਸਾਨ ਆਗੂ ਸੁਖਪਾਲ ਸਿੰਘ ਨੇ ਪੀੜਤ ਕਿਸਾਨਾਂ ਦੇ ਹੱਕ ਵਿਚ ਸਟੈਂਡ ਲੈਣ ਲਈ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਦਾ ਧੰਨਵਾਦ ਕੀਤਾ। ਯੂਥ ਅਕਾਲੀ ਆਗੂ ਜਸਕਰਨ ਸਿੰਘ ਇਯਾਲੀ ਕਲਾਂ ਨੇ ਦੱਸਿਆ ਕਿ ਜਿਸ ਨੋਟੀਫਿਕੇਸ਼ਨ ਅਧੀਨ ਜ਼ਮੀਨ ਐਕਵਾਇਰ ਕੀਤੀ ਜਾ ਰਹੀ ਹੈ, ਉਸ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਸਾਰੀ ਹੀ ਜ਼ਮੀਨ ਐਕਵਾਇਰ ਹੋਵੇਗੀ। ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਸਾਰੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਾੜੀ ਸਾਜ਼ਿਸ਼ ਨੂੰ ਸਫਲ ਹੋਣ ਤੋਂ ਰੋਕਣ ਲਈ ਇਕਜੁੱਟ ਹੋ ਜਾਣ। ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਲੁਧਿਆਣਾ ਸਿਟੀ ਸੈਂਟਰ ਘੁਟਾਲੇ ਵਾਂਗੂ ਅਕਾਲੀ ਦਲ ਕਿਸਾਨਾਂ ਦੇ ਹੱਕਾਂ ਦੀ ਰਾਖੀ ਵਾਸਤੇ ਨਿਰੰਤਰ ਧਰਨਾ ਲਾਉਣ ਲਈ ਤਿਆਰ ਬਰ ਤਿਆਰ ਹੈ। ਧਰਨੇ ਨੂੰ ਹੋਰਨਾਂ ਤੋਂ ਇਲਾਵਾ ਡਾ. ਦਲਜੀਤ ਸਿੰਘ ਚੀਮਾ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਸ਼ਰਨਜੀਤ ਸਿੰਘ ਢਿੱਲੋਂ, ਸ੍ਰੀ ਆਰ ਐਸ ਕਲੇਰ, ਸਰਦਾਰ ਗੁਰਚਰਨ ਸਿੰਘ ਗਰੇਵਾਲ, ਸਰਦਾਰ ਪਰਉਪਕਾਰ ਸਿੰਘ ਘੁੰਮਣ, ਸ੍ਰੀ ਕਮਲ ਚੇਤਲੀ, ਸਰਦਾਰ ਭੁਪਿੰਦਰ ਸਿੰਘ ਭਿੰਦਾ ਅਤੇ ਸਰਦਾਰ ਬੌਬੀ ਗਰਚਾ ਨੇ ਵੀ ਸੰਬੋਧਨ ਕੀਤਾ।

Share and Enjoy !

Shares

About Post Author

Leave a Reply

Your email address will not be published. Required fields are marked *