ਨਗਰ ਨਿਗਮ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਐਸ.ਟੀ.ਪੀਜ਼. ਦੇ ਸਹੀ ਕੰਮਕਾਜ ਅਤੇ ਬੁੱਢੇ ਦਰਿਆ ਦੀ ਨਿਯਮਤ ਤੌਰ ‘ਤੇ ਸਫ਼ਾਈ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

Share and Enjoy !

Shares

ਲੁਧਿਆਣਾ, 14 ਜੁਲਾਈ (ਰਾਜਕੁਮਾਰ ਸਾਥੀ)।  ਮੌਨਸੂਨ ਦੀਆਂ ਤਿਆਰੀਆਂ ਸਬੰਧੀ ਇੱਕ ਸਮੀਖਿਆ ਮੀਟਿੰਗ ਕਰਦੇ ਹੋਏ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਸਬੰਧਤ ਅਧਿਕਾਰੀਆਂ ਨੂੰ ਸੀਵਰ ਟ੍ਰੀਟਮੈਂਟ ਪਲਾਂਟਾਂ (ਐਸ.ਟੀ.ਪੀ.) ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਸੀਵਰ ਲਾਈਨਾਂ ਬੰਦ ਨਾ ਹੋਣ ਅਤੇ ਪਾਣੀ ਭਰਨ ਤੋਂ ਰੋਕਿਆ ਜਾ ਸਕੇ। ਸੋਮਵਾਰ ਨੂੰ ਸਰਾਭਾ ਨਗਰ ਸਥਿਤ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿਖੇ ਮੀਟਿੰਗ ਹੋਈ ਅਤੇ ਸੰਚਾਲਨ ਅਤੇ ਰੱਖ-ਰਖਾਅ (ਓ.ਐਂਡ.ਐਮ) ਸੈੱਲ ਦੇ ਸਬੰਧਤ ਅਧਿਕਾਰੀਆਂ ਨੂੰ ਬੁੱਢੇ ਦਰਿਆ ਦੀ ਨਿਯਮਤ ਸਫ਼ਾਈ (ਗਾਰ ਕੱਢਣ) ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ। ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਮੁੱਖ ਇੰਜੀਨੀਅਰ ਰਵਿੰਦਰ ਗਰਗ, ਐਸ.ਈ. ਪਾਰੁਲ ਗੋਇਲ, ਕਾਰਜਕਾਰੀ ਇੰਜੀਨੀਅਰ ਪਰਸ਼ੋਤਮ ਸਿੰਘ, ਕਾਰਜਕਾਰੀ ਇੰਜੀਨੀਅਰ ਏਕਜੋਤ ਸਿੰਘ ਅਤੇ ਠੇਕੇਦਾਰ ਫਰਮ (ਬੁੱਢਾ ਦਰਿਆ ਪ੍ਰੋਜੈਕਟ) ਦੇ ਅਧਿਕਾਰੀਆਂ ਨੇ ਮੀਟਿੰਗ ਵਿੱਚ ਹਿੱਸਾ ਲਿਆ। ਡੇਚਲਵਾਲ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਐਸ.ਟੀ.ਪੀਜ਼. ਪੂਰੀ ਸਮਰੱਥਾ ਨਾਲ ਚੱਲਣ, ਤਾਂ ਜੋ ਸੀਵਰ ਲਾਈਨਾਂ ਸਾਫ਼ ਰਹਿਣ ਅਤੇ ਪਾਣੀ ਭਰਨ ਤੋਂ ਰੋਕਿਆ ਜਾ ਸਕੇ। ਇਸ ਤੋਂ ਇਲਾਵਾ, ਓ.ਐਂਡ.ਐਮ ਸੈੱਲ ਦੇ ਅਧਿਕਾਰੀਆਂ ਨੂੰ ਨਿਯਮਤ ਤੌਰ ‘ਤੇ ਜ਼ਮੀਨੀ ਪੱਧਰ ‘ਤੇ ਸਥਿਤੀ ਦੀ ਨਿਗਰਾਨੀ ਕਰਨ ਅਤੇ ਬੁੱਢੇ ਦਰਿਆ ਦੀ ਨਿਯਮਤ ਤੌਰ ‘ਤੇ ਸਫ਼ਾਈ (ਗਾਰ ਕੱਢਣ) ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Share and Enjoy !

Shares

About Post Author

Leave a Reply

Your email address will not be published. Required fields are marked *