ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਆਪਣੇ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਅਹਿਮ ਫੈਸਲਾ

Share and Enjoy !

Shares

2,109 ਪੈਨਸ਼ਨਰਾਂ ਦੀ ਮੌਤ ਦੀ ਮਿਤੀ ਅਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਾ ਰਿਕਾਰਡ ਕੀਤਾ ਜਾਵੇਗਾ ਅਪਡੇਟ

ਲੁਧਿਆਣਾ, 25 ਸਤੰਬਰ (ਰਾਜਕੁਮਾਰ ਸਾਥੀ)। ਇੰਜ: ਜਗਦੇਵ ਸਿੰਘ ਹੰਸ, ਵੰਡ ਕੇਂਦਰੀ ਜੋਨ ਲੁਧਿਆਣਾ, ਵਲੋਂ ਦੱਸਿਆ ਗਿਆ ਹੈ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਬਣਦੇ ਵਿੱਤੀ ਲਾਭ ਸਮੇਂ ਸਿਰ ਮੁਹੱਈਆ ਕਰਵਾਉਣ ਲਈ ਪੈਨਸ਼ਨ ਪੈਕੇਜ ਵਿੱਚ ਲੋੜੀਂਦਾ ਰਿਕਾਰਡ ਅਪਡੇਟ ਕਰਨ ਸਬੰਧੀ ਸਮੂਹ ਡੀ.ਡੀ.ਓਜ਼ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਪੀ.ਐੱਸ.ਪੀ.ਸੀ.ਐੱਲ. ਦੇ ਸੀ.ਐੱਮ.ਡੀ. ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐੱਸ., ਪੀ.ਐੱਸ.ਈ.ਬੀ. ਜੁਆਇੰਟ ਫੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦਰਮਿਆਨ ਹੋਈ ਮੀਟਿੰਗ ਦੌਰਾਨ ਇਹ ਮਾਮਲਾ ਸਾਹਮਣੇ ਆਇਆ ਸੀ ਕਿ ਪੈਨਸ਼ਨ ਪੈਕੇਜ ਵਿੱਚ ਕੁਝ ਪੈਨਸ਼ਨਰਾਂ ਦੀ ਮੌਤ ਦੀ ਮਿਤੀ ਅਤੇ ਕੁਝ ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਰਜ ਨਾ ਹੋਣ ਕਾਰਨ ਬੁਢਾਪਾ ਭੱਤਾ ਅਤੇ ਐਲ.ਟੀ.ਸੀ. ਵਰਗੇ ਬਣਦੇ ਲਾਭਾਂ ਦੀ ਅਦਾਇਗੀ ਵਿੱਚ ਦਿੱਕਤ ਆ ਰਹੀ ਹੈ। ਪੜਤਾਲ ਕਰਨ ਤੇ ਸਾਹਮਣੇ ਆਇਆ ਕਿ 2,109 ਪੈਨਸ਼ਨਰਾਂ ਦੀ ਮੌਤ ਦੀ ਮਿਤੀ ਅਤੇ 876 ਫੈਮਿਲੀ ਪੈਨਸ਼ਨਰਾਂ ਦੀ ਜਨਮ ਮਿਤੀ ਦਾ ਡਾਟਾ ਅਪਡੇਟ ਨਹੀਂ ਹੈ। ਇਸ ਕਾਰਨ ਕੁਝ ਯੋਗ ਪੈਨਸ਼ਨਰਾਂ ਨੂੰ LTC ਅਤੇ ਬੁਢਾਪਾ ਭੱਤੇ ਸਮੇਤ ਹੋਰ ਬਣਦੇ ਲਾਭ ਪ੍ਰਾਪਤ ਕਰਨ ਵਿੱਚ ਮੁਸ਼ਕਿਲ ਆ ਰਹੀ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆ ਪੀ.ਐੱਸ.ਪੀ.ਸੀ.ਐੱਲ. ਦੇ ਸੀਐੱਮਡੀ ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐੱਸ., ਵੱਲੋਂ ਸਮੂਹ ਸਬੰਧਤ ਡੀ.ਡੀ.ਓਜ਼ ਨੂੰ ਉਕਤ ਕਾਰਵਾਈ 15 ਦਿਨਾਂ ਦੇ ਅੰਦਰ ਮੁਕੰਮਲ ਕਰਨ ਦੀ ਹਦਾਇਤ ਕੀਤੀ ਗਈ ਹੈ, ਤਾਂ ਜੋ ਪੈਨਸ਼ਨਰਾਂ ਅਤੇ ਫੈਮਿਲੀ ਪੈਨਸ਼ਨਰਾਂ ਨੂੰ ਬਣਦੇ ਵਿੱਤੀ ਲਾਭਾਂ ਦੀ ਅਦਾਇਗੀ ਸੁਚਾਰੂ ਢੰਗ ਨਾਲ ਯਕੀਨੀ ਬਣਾਈ ਜਾ ਸਕੇ। ਜਿਸ ਸੰਬੰਧੀ ਮਿਤੀ 23 ਸਤੰਬਰ 2026 ਨੂੰ PSPCL ਵਲੋਂ ਪੱਤਰ ਜਾਰੀ ਕਰਕੇ ਸਮੂਹ ਡੀ.ਡੀ.ਓਜ਼ ਨੂੰ ਹਦਾਇਤ ਕੀਤੀ ਹੈ ਕਿ ਪੈਨਸ਼ਨਰਾਂ ਦੇ ਰਿਕਾਰਡ ਦੀ ਤੁਰੰਤ ਜਾਂਚ ਕੀਤੀ ਜਾਵੇ ।ਲੋੜੀਂਦੇ ਦਸਤਾਵੇਜ਼ਾਂ ਦੇ ਆਧਾਰ ’ਤੇ ਰਿਕਾਰਡ ਵਿੱਚ ਡਾਟਾ ਤੁਰੰਤ ਅਪਡੇਟ ਕੀਤਾ ਜਾਵੇ ਅਤੇ ਜੇਕਰ ਕਿਸੇ ਪੈਨਸ਼ਨਰ ਦਾ ਕੋਈ ਦਸਤਾਵੇਜ਼ ਜਾਂ ਜਾਣਕਾਰੀ ਅਧੂਰੀ ਹੈ, ਤਾਂ ਦਫ਼ਤਰ ਵੱਲੋਂ ਖੁਦ ਸਬੰਧਤ ਪੈਨਸ਼ਨਰ ਨਾਲ ਸੰਪਰਕ ਕਰਕੇ ਕਮੀ ਨੂੰ ਪੂਰਾ ਕਰਵਾਇਆ ਜਾਵੇ।

Share and Enjoy !

Shares

About Post Author

Leave a Reply

Your email address will not be published. Required fields are marked *