ਲੁਧਿਆਣਾ ਪੱਛਮੀ ਜ਼ਿਮਨੀ ਚੋਣ : ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਅਤੇ ਇਸ ਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ 23 ਜੂਨ ਨੂੰ ਡਰਾਈ ਡੇਅ ਘੋਸ਼ਿਤ ਕੀਤਾ ਗਿਆ

Share and Enjoy !

Shares

ਲੁਧਿਆਣਾ, 22 ਜੂਨ (ਰਾਜਕੁਮਾਰ ਸਾਥੀ)। ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ 23 ਜੂਨ ਨੂੰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਮਾਲ ਸੀਮਾ ਅਤੇ ਇਸ ਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ ਡਰਾਈ ਡੇਅ ਘੋਸ਼ਿਤ ਕੀਤਾ ਹੈ। ਹਿਮਾਂਸ਼ੂ ਜੈਨ ਨੇ ਦੇਸੀ ਸ਼ਰਾਬ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦੇ ਹੁਕਮ ਵੀ ਦਿੱਤੇ ਹਨ। ਇਸ ਤੋਂ ਇਲਾਵਾ ਕੋਈ ਵੀ ਹੋਟਲ, ਰੈਸਟੋਰੈਂਟ, ਕਲੱਬ, ਬਾਰ ਅਤੇ ਹੋਰ ਅਦਾਰੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੀ ਮਾਲ ਸੀਮਾ ਅਤੇ ਸਬੰਧਤ ਹਲਕੇ ਦੇ 3 ਕਿਲੋਮੀਟਰ ਦੇ ਨਾਲ ਲੱਗਦੇ ਖੇਤਰ ਵਿੱਚ ਸ਼ਰਾਬ ਸਟੋਰ/ਵੇਚ/ਪਰੋਸ ਨਹੀਂ ਸਕਦੇ। ਕਿਸੇ ਵੀ ਵਿਅਕਤੀ ਦੁਆਰਾ ਚਲਾਏ ਜਾ ਰਹੇ ਸ਼ਰਾਬ ਦੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ ਅਤੇ ਕਲੱਬ ਭਾਵੇਂ ਉਹਨਾਂ ਨੂੰ ਸ਼ਰਾਬ ਰੱਖਣ ਅਤੇ ਸਪਲਾਈ ਕਰਨ ਲਈ ਵੱਖ-ਵੱਖ ਸ਼੍ਰੇਣੀਆਂ ਦੇ ਲਾਇਸੈਂਸ ਜਾਰੀ ਕੀਤੇ ਗਏ ਹੋਣ ਉਹਨਾਂ ਨੂੰ ਵੀ 23 ਜੂਨ ਨੂੰ ਦਿਨ ਦੌਰਾਨ ਉਪਰੋਕਤ ਸਮੇਂ ਦੌਰਾਨ ਸ਼ਰਾਬ ਪਰੋਸਣ ਦੀ ਆਗਿਆ ਨਹੀਂ ਹੈ। ਹਿਮਾਂਸ਼ੂ ਜੈਨ ਨੇ ਇਹਨਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦਾ ਵੀ ਆਦੇਸ਼ ਦਿੱਤਾ ਹੈ। ਨਿਰਧਾਰਤ ਸਮੇਂ ਦੌਰਾਨ ਨਿਰਧਾਰਤ ਖੇਤਰਾਂ ਵਿੱਚ ਸ਼ਰਾਬ ਪੀਣ ਵਾਲੇ ਪਦਾਰਥਾਂ ਦੀ ਵਿਕਰੀ, ਵੰਡ ਅਤੇ ਸੇਵਨ ‘ਤੇ ਪਾਬੰਦੀ ਲਗਾਈ ਹੈ। ਸਾਰੇ ਸਬੰਧਤ ਅਧਿਕਾਰੀਆਂ ਅਤੇ ਅਦਾਰਿਆਂ ਨੂੰ ਇਹਨਾਂ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

Share and Enjoy !

Shares

About Post Author

Leave a Reply

Your email address will not be published. Required fields are marked *