
ਲੁਧਿਆਣਾ, 21 ਅਕਤੂਬਰ (ਰਾਜਕੁਮਾਰ ਸਾਥੀ ) । ਭਾਰਤ ਦੇ ਕੇਂਦਰੀ ਗ੍ਰਹਿ ਮੰਤਰੀ ਅਤੇ ਦੇਸ਼ ਦੇ ਪਹਿਲੇ ਸਹਿਕਾਰਤਾ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਦੇ ਲੁਧਿਆਣਾ ਪਹੁੰਚਣ ’ਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਸੰਜੇ ਗੋਸਾਈਂ, ਜ਼ਿਲ੍ਹਾ ਪ੍ਰੈੱਸ ਸਕੱਤਰ ਡਾ. ਸਤੀਸ਼ ਕੁਮਾਰ, ਸਹਿ-ਪ੍ਰੈੱਸ ਸਕੱਤਰ ਅਮਿਤ ਨਾਗੀ ਅਤੇ ਤਰੁਣ ਸਹਿਗਲ ਸਮੇਤ ਹੋਰ ਭਾਜਪਾ ਆਗੂ ਮੌਜੂਦ ਸਨ। ਸਾਰੇ ਆਗੂਆਂ ਨੇ ਸ੍ਰੀ ਅਮਿਤ ਸ਼ਾਹ ਜੀ ਦੇ ਲੁਧਿਆਣਾ ਆਗਮਨ ’ਤੇ ਉਨ੍ਹਾਂ ਦਾ ਸਵਾਗਤ ਕੀਤਾ।