ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਕੀਤਾ

Share and Enjoy !

Shares

ਸ਼ਹੀਦ ਦੇ ਪਰਿਵਾਰ ਦੇ ਹੌਂਸਲੇ ਅਤੇ ਜਜ਼ਬੇ ਨੂੰ ਕੈਬਨਿਟ ਮੰਤਰੀ ਨੇ ਕੀਤਾ ਸਲਾਮ, ਫਰਵਰੀ ਵਿੱਚ ਹੋਇਆ ਸੀ ਵਿਆਹ, ਅਪ੍ਰੈਲ ਵਿੱਚ ਡਿਊਟੀ ਤੇ ਪਰਤਿਆ ਸੀ ਸ਼ਹੀਦ ਜਵਾਨ

ਲੁਧਿਆਣਾ, 20 ਅਗਸਤ (ਰਾਜਕੁਮਾਰ ਸਾਥੀ)।  ਸੁਤੰਤਰਤਾ ਸੰਗਰਾਮੀ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗ਼ਬਾਨੀ ਮੰਤਰੀ, ਪੰਜਾਬ ਸ੍ਰੀ ਮੋਹਿੰਦਰ ਭਗਤ ਨੇ ਬੁੱਧਵਾਰ ਨੂੰ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਪਿੰਡ ਮਾਨੂੰਪੁਰ (ਸਮਰਾਲਾ) ਵਿਖੇ ਪਹੁੰਚ ਕੇ ਦੁੱਖ ਸਾਂਝਾ ਕੀਤਾ। ਪ੍ਰਿਤਪਾਲ ਸਿੰਘ ਜੰਮੂ ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀਆਂ ਨਾਲ ਮੁਕਾਬਲੇ ਵਿਚ ਸ਼ਹੀਦ ਹੋ ਗਏ ਸਨ।  ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ਹੀਦ ਪ੍ਰਿਤਪਾਲ ਸਿੰਘ ਦੀ ਧਰਮ ਪਤਨੀ ਮਨਪ੍ਰੀਤ ਕੌਰ, ਪਿਤਾ ਹਰਬੰਸ ਸਿੰਘ, ਮਾਤਾ ਅਤੇ ਭਰਾਵਾਂ ਨਾਲ ਦੁੱਖ ਵੰਡਾਇਆ। ਉਨ੍ਹਾਂ ਨੇ ਦੱਸਿਆ ਕਿ ਦੇਸ਼ ਲਈ ਸ਼ਹੀਦ ਜਵਾਨ ਵੱਲੋਂ ਕੀਤੀ ਕੁਰਬਾਨੀ ਦੇ ਸਤਿਕਾਰ ਵਜੋਂ ਪਰਿਵਾਰ ਨੂੰ ਪੰਜਾਬ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਸਮੁੱਚਾ ਮੁਲਕ ਸ਼ਹੀਦਾਂ ਦਾ ਰਿਣੀ ਹੈ ਜੋ ਦੇਸ਼ ਵਾਸੀਆਂ ਦੀ ਰਾਖੀ ਕਰਦਿਆਂ ਜਾਨ ਕੁਰਬਾਨ ਕਰ ਗਏ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਵਿੱਤੀ ਇਮਦਾਦ ਦੇਣ ਦਾ ਉਪਰਾਲਾ ਕਰੇਗੀ। ਪਰਿਵਾਰ ਦੇ ਮੈਂਬਰਾਂ ਨਾਲ ਅਫਸੋਸ ਪ੍ਰਗਟਾਉਂਦਿਆਂ ਉਨ੍ਹਾਂ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹੀਦ ਦੀ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਅਤੇ ਨੌਜਵਾਨਾਂ ਨੂੰ ਆਪਣੀ ਡਿਊਟੀ ਹੋਰ ਵੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਨੇ ਕਿਹਾ ਕਿ ਉਹ ਇੱਥੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਆਏ ਹਨ ਕਿਉਂਕਿ ਉਹ ਇੱਥੋਂ ਦੇ ਜਵਾਨ ਵੱਲੋਂ ਦਿੱਤੀ ਮਹਾਨ ਕੁਰਬਾਨੀ ਦਾ ਸਤਿਕਾਰ ਕਰਦੇ ਹਨ। ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਸ਼ਹੀਦ ਲਾਂਸ ਨਾਇਕ ਪ੍ਰਿਤਪਾਲ ਸਿੰਘ ਅਤੇ ਸ਼ਹੀਦ ਹਰਮਿੰਦਰ ਸਿੰਘ ਦੇ ਪਰਿਵਾਰਾਂ ਨਾਲ ਦੁੱਖ ਪ੍ਰਗਟ ਕੀਤਾ ਹੈ।

ਉਨ੍ਹਾਂ ਨੇ ਕਿਹਾ ਕਿ ਸਾਡੇ ਜਵਾਨ ਦੁਸ਼ਮਣਾਂ ਦਾ ਡੱਟ ਕੇ ਮੁਕਾਬਲਾ ਕਰ ਰਹੇ ਹਨ, ਉਨ੍ਹਾਂ ਦੇ ਇਸ ਜਜਬੇ ਕਾਰਨ ਹੀ ਅਸੀ ਦੇਸ਼ ਵਾਸੀ ਚੈਨ ਦੀ ਨੀਂਦ ਸੋ ਰਹੇ ਹਾਂ। ਉਨ੍ਹਾਂ ਨੇ ਕਿਹਾ ਕਿ ਦੁਸ਼ਮਣ ਤਾਕਤਾਂ ਹਮੇਸ਼ਾ ਇਸ ਤਾਂਕ ਵਿਚ ਰਹਿੰਦੀਆਂ ਹਨ ਕਿ ਸਾਡੇ ਦੇਸ਼ ਦਾ ਅਮਨ ਕਾਨੂੰਨ ਭੰਗ ਕੀਤਾ ਜਾਵੇ, ਪਰ ਸਾਡੇ ਫੋਜੀ ਆਪਣੀਆਂ ਸ਼ਹੀਦੀਆਂ ਦੇ ਕੇ ਦੇਸ਼ ਦੀ ਆਨ ਬਾਨ ਸ਼ਾਨ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਫਰਵਰੀ ਮਹੀਨੇ ਵਿਚ ਪ੍ਰਿਤਪਾਲ ਸਿੰਘ ਦਾ ਵਿਆਹ ਹੋਇਆ ਸੀ, ਪਰਿਵਾਰ ਨੇ ਦੱਸਿਆ ਹੈ ਕਿ ਉਹ ਅਪ੍ਰੈਲ ਮਹੀਨੇ ਵਿੱਚ ਆਪਣੀ ਡਿਊਟੀ ਤੇ ਪਰਤ ਗਿਆ ਸੀ ਅਤੇ ਦੀਵਾਲੀ ਪਰਿਵਾਰ ਨਾਲ ਮਨਾਉਣ ਦਾ ਵਾਅਦਾ ਕੀਤਾ ਸੀ, ਭਾਵੇ ਅੱਜ ਸਾਡੇ ਇਹ ਭਰਾ ਸ਼ਹੀਦ ਹੋਏ ਹਨ, ਪ੍ਰੰਤੂ ਉਨ੍ਹਾਂ ਦੇ ਪਰਿਵਾਰ ਦਾ ਹੋਸਲਾ ਅਤੇ ਜਜ਼ਬਾ ਅਤੇ ਪਿੰਡ ਵਾਸੀਆਂ ਨੂੰ ਮਿਲ ਕੇ ਅੱਜ ਫਖ਼ਰ ਮਹਿਸੂਸ ਹੋਇਆ ਹੈ ਕਿ ਸਾਡੇ ਪੰਜਾਬ ਦੇ ਗੱਭਰੂ ਜਵਾਨ ਅੱਜ ਵੀ ਅਮਨ ਅਤੇ ਸ਼ਾਤੀ ਲਈ ਸ਼ਹੀਦੀਆਂ ਦੇਣ ਤੋ ਨਹੀ ਕਤਰਾਉਦੇ। ਸ੍ਰੀ ਭਗਤ ਨੇ ਕਿਹਾ ਕਿ ਸਾਡੇ ਲਈ ਇਹ ਦੁੱਖ ਦੀ ਘੜੀ ਹੈ, ਅਸੀ ਅਕਾਲ ਪੁਰਖ ਵਾਹਿਗੁਰੂ ਜੀ ਅੱਗੇ ਅਰਦਾਸ ਕਰਦੇ ਹਾਂ ਕਿ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਦੇ ਵਾਅਦੇ ਮੁਤਾਬਿਕ ਪਰਿਵਾਰ ਦੀ ਹਰ ਸੰਭਵ ਸਹਾਇਤਾ ਕਰੇਗੀ। ਇਸ ਮੌਕੇ ਪਰਿਵਾਰਕ ਮੈਂਬਰਾਂ ਤੋ ਇਲਾਵਾ ਇਲਾਕੇ ਦੇ ਪਤਵੰਤੇ ਵੱਡੀ ਗਿਣਤੀ ਵਿਚ ਹਾਜ਼ਰ ਸਨ।

Share and Enjoy !

Shares

About Post Author

Leave a Reply

Your email address will not be published. Required fields are marked *