ਪੰਜਾਬ ਵਿੱਚ ਅਪਰਾਧੀਆਂ ਦੇ ਮਨੋਂ ਕਾਨੂੰਨ ਦਾ ਡਰ ਚੁੱਕਿਆ ਗਿਆ : ਰਜਨੀਸ਼ ਧੀਮਾਨ

Share and Enjoy !

Shares

ਲੁਧਿਆਣਾ, 24 ਅਕਤੂਬਰ (ਰਾਜਕੁਮਾਰ ਸਾਥੀ ) । ਲੁਧਿਆਣਾ ਵਿੱਚ ਬਦਮਾਸ਼ਾਂ ਵੱਲੋਂ ਘਰ ਅੰਦਰ ਦਾਖ਼ਲ ਹੋ ਕੇ ਨੌਜਵਾਨ ਸ਼ਕਤੀ ਸਿੰਘ ਭੂਰਾ ਦਾ ਹੱਥ ਵੱਢਣ ਅਤੇ ਜ਼ਿਆਦਾ ਖ਼ੂਨ ਵਗਣ ਕਾਰਨ ਉਸ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਰਜਨੀਸ਼ ਧੀਮਾਨ ਨੇ ਕਿਹਾ ਕਿ ਪੰਜਾਬ ਵਿੱਚੋਂ ਅਪਰਾਧੀਆਂ ਦੇ ਮਨੋਂ ਕਾਨੂੰਨ ਦਾ ਡਰ ਚੁੱਕਿਆ ਗਿਆ ਹੈ। ਸੂਬੇ ਵਿੱਚ ਸਰਕਾਰ ਤੇ ਕਾਨੂੰਨ ਨਾਂ ਦੀ ਕੋਈ ਚੀਜ਼ ਦਿਖਾਈ ਨਹੀਂ ਦਿੰਦੀ। ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਵਿੱਚ ਅਪਰਾਧੀਆਂ ਦੇ ਮਨਾਂ ਵਿੱਚੋਂ ਕਾਨੂੰਨ ਦਾ ਡਰ ਕਿਉਂ ਖ਼ਤਮ ਹੁੰਦਾ ਦਿਖਾਈ ਦੇ ਰਿਹਾ ਹੈ? ਆਮ ਨਾਗਰਿਕਾਂ ਦੀ ਜਾਨ-ਮਾਲ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕਿਸ ਦੀ ਹੈ? ਕੀ ਸਰਕਾਰ ਸਿਰਫ਼ ਘਟਨਾਵਾਂ ਵਾਪਰਨ ਤੋਂ ਬਾਅਦ ਬਿਆਨ ਦੇਣ ਤੱਕ ਹੀ ਸੀਮਤ ਰਹਿ ਗਈ ਹੈ? ਰਜਨੀਸ਼ ਧੀਮਾਨ ਨੇ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਨੂੰ ਆਪਸੀ ਰੰਜਿਸ਼ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਪਰ ਆਪਸੀ ਰੰਜਿਸ਼ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਅਤੇ ਕਿਸੇ ਦੀ ਜਾਨ ਲੈਣ ਦਾ ਹੱਕ ਨਹੀਂ ਦਿੰਦੀ। ਹਰ ਗੰਭੀਰ ਅਪਰਾਧ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।
ਉਨ੍ਹਾਂ ਮੰਗ ਕੀਤੀ ਕਿ ਸਰਕਾਰ ਇਸ ਮਾਮਲੇ ਵਿੱਚ ਪੁਲਿਸ ਕਾਰਵਾਈ ਦੀ ਨਿਗਰਾਨੀ ਕਰੇ, ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਏ ਅਤੇ ਸ਼ਹਿਰ ਵਿੱਚ ਲੋਕਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਰੋਸਾ ਚਾਹੀਦਾ ਹੈ ਕਿ ਉਨ੍ਹਾਂ ਦੀ ਜਾਨ ਅਤੇ ਸੁਰੱਖਿਆ ਸਰਕਾਰ ਦੀ ਪਹਿਲੀ ਤਰਜੀਹ ਹੈ। ਰਜ਼ਨੀਸ਼ ਧੀਮਾਨ ਨੇ ਕਿਹਾ ਕਿ ਜੇਕਰ ਲੋਕ ਆਪਣੇ ਘਰਾਂ ਅੰਦਰ ਵੀ ਸੁਰੱਖਿਅਤ ਨਹੀਂ ਹਨ ਤਾਂ ਸਰਕਾਰ ਦੀ ਕਾਨੂੰਨ ਵਿਵਸਥਾ ਬਾਰੇ ਕੀਤੇ ਜਾ ਰਹੇ ਦਾਅਵਿਆਂ ’ਤੇ ਸਵਾਲ ਉੱਠਣੇ ਸੁਭਾਵਿਕ ਹਨ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਇੱਕ ਪਰਿਵਾਰ ਦਾ ਨੌਜਵਾਨ ਪੁੱਤਰ ਖੋਹ ਲਿਆ ਹੈ ਅਤੇ ਸਰਕਾਰ ਨੂੰ ਇਸ ਦੀ ਗੰਭੀਰਤਾ ਸਮਝਦਿਆਂ ਜਵਾਬਦੇਹੀ ਤੈਅ ਕਰਨੀ ਚਾਹੀਦੀ ਹੈ।

Share and Enjoy !

Shares

About Post Author

Leave a Reply

Your email address will not be published. Required fields are marked *