ਮੰਡੀ ਬੋਰਡ ਦੇ ਸਕੱਤਰ ਨੇ ਕੀਤਾ ਲੁਧਿਆਣਾ ਦੀਆਂ ਮੰਡੀਆਂ ਦਾ ਦੌਰਾ

Share and Enjoy !

Shares

ਮੰਡੀ ਬੋਰਡ ਦੇ ਸਕੱਤਰ ਨੇ ਕੀਤਾ ਲੁਧਿਆਣਾ ਦੀਆਂ ਮੰਡੀਆਂ ਦਾ ਦੌਰਾ
ਲੁਧਿਆਣਾ (ਰਾਜਕੁਮਾਰ ਸਾਥੀ)। ਪੰਜਾਬ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਲੁਧਿਆਣਾ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਆੜ•ਤੀਆਂ ਅਤੇ ਹੋਰ ਭਾਈਵਾਲਾਂ ਨਾਲ ਝੋਨੇ ਦੀ ਖਰੀਦ ਸਬੰਧੀ ਪ੍ਰਗਤੀ ਦਾ ਜਾਇਜਾ ਲਿਆ।

ਮੰਡੀ ਬੋਰਡ ਦੇ ਸਕੱਤਰ ਨੇ ਦੱਸਿਆ ਕਿ ਕੋਵਿਡ ਦੇ ਮੱਦੇਨਜ਼ਰ ਇਸ ਵਾਰ ਮੰਡੀਆਂ ਦੀ ਗਿਣਤੀ ਦੁੱਗਣੀ ਤੋਂ ਵੱਧ ਕੀਤੀ ਗਈ ਹੈ। ਸੂਬੇ ਵਿੱਚ ਇਸ ਵਾਰ 4260 ਮੰਡੀਆਂ ਬਣਾਈਆਂ ਗਈਆਂ ਹਨ ਤਾਂ ਕਿ ਕਿਸਾਨਾਂ ਨੂੰ ਫਸਲ ਲਿਆਉਣ ਲਈ ਕਿਸੇ ਤਰ•ਾਂ ਦੀ ਮੁਸ਼ਕਲ ਪੇਸ਼ ਨਾ ਆਵੇ। ਉਹਨਾਂ ਦੱਸਿਆ ਕਿ ਝੋਨੇ ਦੀ ਪੜਾਅਵਾਰ ਖਰੀਦ ਦੇ ਮੱਦੇਨਜ਼ਰ ਕਿਸਾਨਾਂ ਨੂੰ ਆੜ•ਤੀਆਂ ਰਾਹੀਂ ਹੁਣ ਤੱਕ 10 ਲੱਖ ਕਲਰ ਕੋਡਡ ਪਾਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸੂਬੇ ਦੀਆਂ ਮੰਡੀਆਂ ਵਿੱਚ ਹੁਣ ਤੱਕ 30 ਲੱਖ ਮੀਟ੍ਰਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 90 ਪ੍ਰਤੀਸ਼ਤ ਖਰੀਦ ਕਰ ਲਈ ਗਈ ਹੈ। ਉਨ•ਾਂ ਕਿਸਾਨਾਂ ਨੂੰ ਅਪੀਲ ਕਰਦਿੰਆਂ ਕਿਹਾ ਕਿ ਨਿਰਧਾਰਤ ਨਮੀ ਵਾਲਾ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਂਦਾ ਜਾਵੇ ਤਾਂ ਜੋ ਫਸਲ ਦੀ ਤੁਰੰਤ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।

ਸ੍ਰੀ ਭਗਤ ਨੇ ਦੱਸਿਆ ਕਿ ਜੇਕਰ ਕਿਸੇ ਧਿਰ ਨੂੰ ਖਰੀਦ ਕਾਰਜਾਂ ਨਾਲ ਸਬੰਧਤ ਕੋਈ ਵੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਸਬੰਧਤ ਮਾਰਕੀਟ ਕਮੇਟੀਆਂ ਅਤੇ ਮੰਡੀ ਬੋਰਡ ਦੇ ਮੋਹਾਲੀ ਸਥਿਤ ਹੈੱਡਕੁਆਰਟਰ ਵਿਖੇ ਸ਼ਿਕਾਇਤਾਂ ਦੇ ਨਿਵਾਰਨ ਲਈ ਸਥਾਪਤ ਕੀਤੇ ਸਟੇਟ ਕੰਟਰੋਲ ਰੂਮ ਨਾਲ ਸੰਪਰਕ ਕਾਇਮ ਕਰ ਸਕਦਾ ਹੈ।  ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਗੁਰਦੀਪ ਸਿੰਘ ਰਸੂਲੜਾ, ਚੇਅਰਮੈਨ ਮਾਰਕੀਟ ਕਮੇਟੀ ਦੋਰਾਹਾ ਰਾਜਵਿੰਦਰ ਸਿੰਘ ਬੇਗੋਵਾਲ, ਐਸ.ਡੀ.ਐਮ. ਸੰਦੀਪ ਸਿੰਘ, ਐਸ.ਡੀ.ਐਮ. ਮਨਕੰਵਲ ਸਿੰਘ, ਡੀ.ਐਫ.ਐਸ.ਸੀ.(ਪੂਰਬੀ) ਹਰਲੀਨ ਕੌਰ,  ਸਕੱਤਰ ਮਾਰਕੀਟ ਕਮੇਟੀ ਦਲਵਿੰਦਰ ਸਿੰਘ, ਸਕੱਤਰ ਮਾਰਕੀਟ ਕਮੇਟੀ ਹਰਪ੍ਰੀਤ ਕੌਰ ਅਤੇ ਪ੍ਰਧਾਨ ਆੜਤੀਆ ਐਸੋਸੀਏਸ਼ਨ ਖੰਨਾ ਹਰਬੰਸ ਸਿੰਘ ਰੋਸ਼ਾ ਤੋਂ ਇਲਾਵਾ ਆੜਤੀ ਤੇ ਕਿਸਾਨ ਵੀ ਹਾਜ਼ਰ ਸਨ।

Share and Enjoy !

Shares

About Post Author

Leave a Reply

Your email address will not be published. Required fields are marked *