ਲੁਧਿਆਣਾ ਵਿੱਚ ਭਾਜਪਾ ਨੂੰ ਵੱਡਾ ਹੁਲਾਰਾ: ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਕਈ ਪ੍ਰਮੁੱਖ ਸ਼ਖ਼ਸੀਅਤਾਂ ਭਾਜਪਾ ’ਚ ਸ਼ਾਮਲ

Share and Enjoy !

Shares

ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਿੱਚ ਕਰਵਾਇਆ ਸ਼ਾਮਲ

ਲੁਧਿਆਣਾ, 24 ਅਕਤੂਬਰ (ਰਾਜਕੁਮਾਰ ਸਾਥੀ ) । ਭਾਰਤੀ ਜਨਤਾ ਪਾਰਟੀ ਨੂੰ ਲੁਧਿਆਣਾ ਵਿਖੇ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਵਾਲੇ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ (ਸਾਬਕਾ ਈਟੀਓ), ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸਾਬਕਾ ਜੁਆਇੰਟ ਸੈਕਟਰੀ ਕਮਲਦੀਪ ਸਿੰਘ ਘੂਰਾ ਅਤੇ ਵੱਖ-ਵੱਖ ਸਮਾਜਿਕ ਤੇ ਵਪਾਰਕ ਖੇਤਰਾਂ ਨਾਲ ਜੁੜੀਆਂ ਕਈ ਸ਼ਖ਼ਸੀਅਤਾਂ ਨੇ ਆਪਣੇ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਭਾਜਪਾ ਵਿੱਚ ਸ਼ਾਮਲ ਹੋਣ ਵਾਲੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਅਨੁਜ ਬਹਿਲ, ਮੀਤ ਪ੍ਰਧਾਨ, ਗਾਂਧੀ ਨਗਰ ਮਾਰਕੀਟ ਲੁਧਿਆਣਾ, ਕੁਨਾਲ, ਜ਼ਿਲ੍ਹਾ ਪ੍ਰਧਾਨ, ਯੂਨਾਈਟਿਡ ਹਿੰਦੂ; ਅਸ਼ੋਕ ਖੱਟਰ, ਮੀਤ ਪ੍ਰਧਾਨ, ਫਾਰਚੂਨ ਸਿਟੀ; ਰਿਤਿਕ ਚਾਵਲਾ, ਕਰਨ ਖੰਨਾ ਅਤੇ ਕੰਵਲਪ੍ਰੀਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਸ਼ਾਮਲ ਹਨ। ਇਸ ਮੌਕੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਸੂਬਾ ਖਜ਼ਾਨਚੀ ਗੁਰਦੇਵ ਸਿੰਘ ਦੇਬੀ, ਸੂਬਾ ਕੋਰ ਕਮੇਟੀ ਮੈਂਬਰ ਜੀਵਨ ਗੁਪਤਾ, ਜ਼ਿਲ੍ਹਾ ਪ੍ਰਧਾਨ ਸੁਨੀਲ ਮੌਦਗਿਲ, ਜਤਿੰਦਰ ਮਿੱਤਲ ਵੀ ਹਾਜ਼ਰ ਸਨ।

ਇਸ ਮੌਕੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਅਤੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਦਾ ਭਾਜਪਾ ਪ੍ਰਤੀ ਵਧ ਰਿਹਾ ਭਰੋਸਾ ਪਾਰਟੀ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਅਤੇ ਪੰਜਾਬ ਦੀ ਤਰੱਕੀ ਦੇ ਸੰਕਲਪ ਨਾਲ ਜੁੜਨ ਲਈ ਵੱਖ-ਵੱਖ ਵਰਗਾਂ ਦੇ ਲੋਕ ਅੱਗੇ ਆ ਰਹੇ ਹਨ। ਸ੍ਰੀ ਢਿੱਲੋਂ ਨੇ ਕਿਹਾ ਕਿ ਬਾਪੂ ਬਲਕੌਰ ਸਿੰਘ ਚਾਦਰੇ ਵਾਲੇ ਵਰਗੀਆਂ ਸ਼ਖ਼ਸੀਅਤਾਂ ਦਾ ਪਾਰਟੀ ਨਾਲ ਜੁੜਨਾ ਵਿਸ਼ੇਸ਼ ਮਹੱਤਵ ਰੱਖਦਾ ਹੈ, ਕਿਉਂਕਿ ਪੰਜਾਬੀ ਸੱਭਿਆਚਾਰ, ਵਿਰਸੇ ਅਤੇ ਰਵਾਇਤੀ ਪਹਿਰਾਵੇ ਨੂੰ ਸੰਭਾਲਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੰਭਾਲਣ ਦੇ ਨਾਲ-ਨਾਲ ਸੂਬੇ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਤੱਕ ਲਿਜਾਣਾ ਭਾਜਪਾ ਦੀ ਵਚਨਬੱਧਤਾ ਹੈ। ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਸਾਰਿਆਂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਬਿਹਤਰੀ, ਨੌਜਵਾਨਾਂ ਦੇ ਸੁਨਹਿਰੀ ਭਵਿੱਖ ਅਤੇ ਸੂਬੇ ਦੀ ਤਰੱਕੀ ਲਈ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਨਵੇਂ ਸਾਥੀਆਂ ਦੇ ਪਾਰਟੀ ਨਾਲ ਜੁੜਨ ਨਾਲ ਲੁਧਿਆਣਾ ਸਮੇਤ ਪੂਰੇ ਪੰਜਾਬ ਵਿੱਚ ਭਾਜਪਾ ਦੇ ਸੰਗਠਨ ਨੂੰ ਹੋਰ ਬਲ ਮਿਲੇਗਾ ਅਤੇ ਸਾਰੇ ਮਿਲ ਕੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲਿਜਾਣ ਲਈ ਕੰਮ ਕਰਨਗੇ। ਉਹਨਾਂ ਕਿਹਾ ਕਿ ਭਾਜਪਾ ਦੇ ਪਰਿਵਾਰ ਵਿੱਚ ਲਗਾਤਾਰ ਹੁੰਦਾ ਹੋਇਆ ਇਹ ਵਾਧਾ ਇਸ ਗੱਲ ਦਾ ਸਪੱਸ਼ਟ ਸਬੂਤ ਹੈ ਕਿ ਇਸ ਵਾਰ ਪੰਜਾਬ ਦੇ ਲੋਕ ਸੂਬੇ ਦੇ ਅਸਲ ਵਿਕਾਸ, ਅਮਨ-ਸ਼ਾਂਤੀ ਅਤੇ ਖੁਸ਼ਹਾਲੀ ਲਈ ਪੰਜਾਬ ਅੰਦਰ ਡਬਲ ਇੰਜਣ ਸਰਕਾਰ ਬਣਾ ਕੇ ਹੀ ਦਮ ਲੈਣਗੇ।

Share and Enjoy !

Shares

About Post Author

Leave a Reply

Your email address will not be published. Required fields are marked *