ਅਕਾਲ ਮਾਰਕੀਟ ਐਸੋਸੀਏਸ਼ਨ ਨੇ ਕੀਤਾ ਪਰਉਪਕਾਰ ਸਿੰਘ ਘੁੰਮਣ ਅਤੇ ਹਰਸਿਮਰਨ ਸਿੰਘ ਦਾ ਸਨਮਾਨ

Share and Enjoy !

Shares

 ਲੁਧਿਆਣਾ, 9 ਅਕਤੂਬਰ (ਸਤਬੀਰ ਸਿੰਘ)। ਅਕਾਲ ਮਾਰਕੀਟ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਅਤੇ ਦੁਕਾਨਦਾਰ ਭਾਈਚਾਰੇ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਉਪਕਾਰ ਸਿੰਘ ਘੁੰਮਣ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਦੇ ਨਾਲ ਹੀ ਯੂਥ ਅਕਾਲੀ ਦਲ ਪੰਜਾਬ ਦੇ ਨਵ-ਨਿਯੁਕਤ ਜਨਰਲ ਸਕੱਤਰ ਹਰਸਿਮਰਨ ਸਿੰਘ ਨੂੰ ਵੀ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਯੂਥ ਅਕਾਲੀ ਦਲ ਪੰਜਾਬ ਦੇ ਜਨਰਲ ਸਕੱਤਰ ਹਰਸਿਮਰਨ ਸਿੰਘ ਨੇ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰਾਂ ਅਤੇ ਦੁਕਾਨਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਵੱਡੀ ਜ਼ਿੰਮੇਵਾਰੀ ਵੀ ਹੈ।

ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਨੌਜਵਾਨਾਂ ਅਤੇ ਵਪਾਰੀ ਭਾਈਚਾਰੇ ਦੀਆਂ ਸਮੱਸਿਆਵਾਂ ਨੂੰ ਉਚਿਤ ਮੰਚ ’ਤੇ ਉਠਾਉਣ ਲਈ ਯਤਨਸ਼ੀਲ ਰਹਿਣਗੇ।

ਇਸ ਮੌਕੇ ਅਕਾਲ ਮਾਰਕੀਟ ਐਸੋਸੀਏਸ਼ਨ ਦੇ ਚੇਅਰਪਰਸਨ ਅਰਵਿੰਦਰ ਸਿੰਘ ਟੋਨੀ, ਗੁਰਿੰਦਰ ਸਿੰਘ ਜੌਲੀ, ਖੁਸ਼ਜੀਤ ਸਿੰਘ ਖ਼ਾਲਸਾ, ਕਰਮਯੋਗ ਸਿੰਘ ਮਾਹਲ, ਹਰਮੀਤ ਸਿੰਘ, ਵਿਕਾਸ, ਪ੍ਰਿੰਸ, ਗੁਰਜਿੰਦਰ ਸਿੰਘ, ਮੈਕੀ, ਹਨੀ, ਅਮਨ ਲਿੰਟਾ, ਕਰਨਦੀਪ ਸਿੰਘ ਗੁਜਰਾਲ ਅਤੇ ਅੰਮ੍ਰਿਤਪਾਲ ਸਿੰਘ ਸਮੇਤ ਹੋਰ ਮੈਂਬਰ ਅਤੇ ਦੁਕਾਨਦਾਰ ਹਾਜ਼ਰ ਸਨ। ਇਸ ਮੌਕੇ ਅਕਾਲ ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਪਰਉਪਕਾਰ ਸਿੰਘ ਘੁੰਮਣ ਅਤੇ ਹਰਸਿਮਰਨ ਸਿੰਘ ਨੂੰ ਉਨ੍ਹਾਂ ਦੀਆਂ ਨਵੀਆਂ ਜ਼ਿੰਮੇਵਾਰੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

Share and Enjoy !

Shares

About Post Author

Leave a Reply

Your email address will not be published. Required fields are marked *