7 ਜਨਵਰੀ ਤੋਂ ਕੀਤੀ ਜਾਵੇਗੀ ”ਯੂਥ ਆਫ ਪੰਜਾਬ” ਮੁਹਿੰਮ ਦੀ ਸ਼ੁਰੂਆਤ

Share and Enjoy !

Shares

7 ਜਨਵਰੀ ਤੋਂ ਕੀਤੀ ਜਾਵੇਗੀ ”ਯੂਥ ਆਫ ਪੰਜਾਬ” ਮੁਹਿੰਮ ਦੀ ਸ਼ੁਰੂਆਤ

ਲੁਧਿਆਣਾ (ਰਾਜਕੁਮਾਰ ਸਾਥੀ) । ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ 7 ਜਨਵਰੀ, 2021 ਤੋ਼ ਵਰਚੂਅਲ ਤੌਰ ‘ਤੇ ‘ਯੂਥ ਆਫ ਪੰਜਾਬ’ ਮੁਹਿੰਮ ਦੀ ਸੂਰੂਆਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਨੂੰ ਮੁਫਤ ਖੇਡ ਕਿੱਟਾਂ ਵੰਡੀਆਂ ਜਾਣਗੀਆਂ। ਬਿੰਦਰਾ ਨੇ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸ ਰਾਹੀਂ 7 ਜਨਵਰੀ, 2021 ਨੂੰ ਲੁਧਿਆਣਾ ਤੋਂ ਕੀਤੀ ਜਾਵੇਗੀ, ਜਿੱਥੇ ਜ਼ਿਲ੍ਹਾ ਲੁਧਿਆਣਾ ਦੇ ਸ਼ਹਿਰੀ ਖੇਤਰਾਂ ਦੇ ਯੂਥ ਕਲੱਬਾਂ ਨੂੰ ਸਪੋਰਟਸ ਕਿੱਟਾਂ ਨੌਜਵਾਨਾਂ ਨੂੰ ਵੰਡਣ ਲਈ ਸੌਂਪੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਇੱਕ ਹੋਰ ਸਮਾਗਮ 28 ਜਨਵਰੀ, 2021 ਨੂੰ ਹੋਵੇਗਾ, ਜਿੱਥੇ ਲੁਧਿਆਣਾ ਦੇ ਦਿਹਾਤੀ ਇਲਾਕਿਆਂ ਦੇ ਯੂਥ ਕਲੱਬਾਂ ਨੂੰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਦੋਵੇਂ ਸਮਾਗਮ ਸਥਾਨਕ ਬੱਚਤ ਭਵਨ ਲੁਧਿਆਣਾ ਵਿਖੇ ਆਯੋਜਿਤ ਕੀਤੇ ਜਾਣਗੇ। ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸੈਂਕੜੇ ਯੂਥ ਕਲੱਬ ਇਨ੍ਹਾਂ ਦੋਵਾਂ ਸਮਾਗਮਾਂ ਵਿੱਚ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਕਈ ਉਦਯੋਗਿਕ ਘਰਾਣਿਆਂ ਜਿਵੇਂ ਕਿ ਹੀਰੋ ਈਕੋਟੈਕ, ਏਵਨ ਸਾਈਕਲਜ਼, ਕੰਗਾਰੂ ਇੰਡਸਟਰੀਜ਼, ਹਾਈਵੇਅ ਇੰਡਸਟਰੀਜ਼, ਕੇ.ਜੇ. ਫੋਰਜਿੰਗ ਆਦਿ ਇਸ ਮੁਹਿੰਮ ਦੇ ਸਬੰਧ ਵਿੱਚ ਪੰਜਾਬ ਯੂਥ ਵਿਕਾਸ ਬੋਰਡ ਦਾ ਸਹਿਯੋਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰੇਕ ਖੇਡ ਕਿੱਟ ਵਿੱਚ ਕ੍ਰਿਕਟ, ਵਾਲੀਬਾਲ ਅਤੇ ਫੁੱਟਬਾਲ ਦੀਆਂ ਕਿੱਟਾਂ ਸ਼ਾਮਿਲ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਖੇਡ ਕਿੱਟ ਨੂੰ ਹਰੇਕ ਖੇਤਰ ਵਿੱਚ 70-80 ਨੌਜਵਾਨਾਂ ਵੱਲੋਂ ਇਸ ਦੀ ਵਰਤੋਂ ਕੀਤੀ ਜਾ ਸਕਦੀ ਹੈ, ਕਿਉਂਕਿ ਇਸ ਕਿੱਟ ਵਿੱਚ ਟੀਮ ਦੀਆਂ ਪੂਰੀਆਂ ਖੇਡ ਕਿੱਟਾਂ ਸ਼ਾਮਿਲ ਹਨ। ਸ਼੍ਰੀ ਬਿੰਦਰਾ ਨੇ ਦੱਸਿਆ ਕਿ ਜੇ ਕੋਈ ਵੀ ਯੂਥ ਕਲੱਬ ਜਿਸ ਨੇ ਖੇਡਾਂ ਦੇ ਖੇਤਰ ਵਿੱਚ ਜਾਂ ਕਿਸੇ ਸਮਾਜਿਕ ਕੰਮ ਲਈ ਜਾਂ ਕੋਵਿਡ ਦੌਰਾਨ ਕੰਮ ਕੀਤਾ ਹੈ ਤਾਂ ਈਮੇਲ ਆਈ.ਡੀ.  chairmanyouthboardpb@gmail.com  ਜਾਂ ਫੋਨ ਨੰਬਰ 95772-00003 ‘ਤੇ ਇਨ੍ਹਾਂ ਕੰਮਾਂ ਨਾਲ ਸਬੰਧਤ ਫੋਟੋਆਂ/ਦਸਤਾਵੇਜ਼ਾਂ ਨਾਲ ਅਰਜ਼ੀ ਦੇ ਸਕਦਾ ਹੈ ਅਤੇ ਅਪਲਾਈ ਕਰਨ ਵਾਲੇ ਅਰਜ਼ੀਕਰਤਾ ਵੱਲੋਂ ਦਿੱਤੇ ਪ੍ਰਮਾਣ ਪੱਤਰਾਂ ਦੀ ਜਾਂਚ ਕਰਨ ਉਪਰੰਤ ਉਨ੍ਹਾਂ ਨੂੰ ਮੁਫਤ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਬਿੰਦਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿੱਚ ਪੰਜਾਬ ਦੀ ਜਵਾਨੀ ਦੀ ਤਰੱਕੀ ਲਈ ਵਚਨਬੱਧ ਹੈ। ਉਨ੍ਹਾਂ ਰਾਜ ਦੇ ਨੌਜਵਾਨ ਵਰਗ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਕਿਉਂਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿਸਨੇ ਕਈ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਪੱਧਰ ਦੇ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਰਾਜ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਅਜਿਹੇ ਹੋਰ ਸਮਾਗਮ ਕੀਤੇ ਜਾਣਗੇ।

Share and Enjoy !

Shares

About Post Author

Leave a Reply

Your email address will not be published. Required fields are marked *