ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਖਾਲੀ ਪਲਾਟਾਂ ‘ਚ ਸਫਾਈ ਯਕੀਨੀ ਬਣਾਉਣ ਲਈ ਦਿਸ਼ਾ ਨਿਰਦੇਸ਼ ਜਾਰੀ

Share and Enjoy !

Shares

ਡੇਂਗੂ, ਮਲੇਰੀਆ, ਚਿਕਨਗੁਨਿਆ ਬਿਮਾਰੀਆਂ ਤੋਂ ਬਚਾਅ ਲਈ ਜਨਤਕ ਹਿੱਤ ‘ਚ ਲਿਆ ਫੈਸਲਾ

ਲੁਧਿਆਣਾ, 30 ਜੂਨ (ਰਾਜਕੁਮਾਰ ਸਾਥੀ)।  ਵਧੀਕ ਜ਼ਿਲ੍ਹਾ ਮੈਜਿਸਟਰੇਟ, ਲੁਧਿਆਣਾ ਰਾਕੇਸ਼ ਕੁਮਾਰ, ਪੀ.ਸੀ.ਐਸ., ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਨਿੱਜੀ ਜਾਂ ਸਰਕਾਰੀ ਕਬਜਾ/ਮਾਲਕੀ ਵਾਲੇ ਖਾਲੀ ਪਏ ਪਲਾਟਾਂ ਵਿੱਚ ਕੂੜੇ-ਕਰਕਟ ਗੰਦਗੀ ਅਤੇ ਗੰਦੇ ਪਾਣੀ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬੀਮਾਰੀਆਂ ਦੇ ਬਚਾਅ ਲਈ ਅਗਾਉ ਢੁੱਕਵੇਂ ਪ੍ਰਬੰਧ ਯਕੀਨੀ ਬਨਾਉਣ ਲਈ ਹੁਕਮ ਜਾਰੀ ਕੀਤੇ ਹਨ। ਵਧੀਕ ਜ਼ਿਲ੍ਹਾ ਮੈਜਿਸਟਰੇਟ ਦੇ ਧਿਆਨ ਵਿੱਚ ਆਇਆ ਹੈ ਕਿ ਜਿਲ੍ਹਾ ਲੁਧਿਆਣਾ ਵਿੱਚ ਜਗ੍ਹਾ ਜਗ੍ਹਾ ਤੇ ਵੱਖ-ਵੱਖ ਵਿਅਕਤੀਆਂ ਦੀ ਮਾਲਕੀ/ਕਬਜੇ ਅਧੀਨ ਖਾਲੀ ਪਏ ਪਲਾਟਾਂ ਵਿੱਚ ਕੂੜਾ ਕਰਕਟ ਗੰਦਗੀ ਅਤੇ ਗੰਦਾ ਪਾਣੀ ਇਕੱਠਾ ਹੁੰਦਾ ਰਹਿੰਦਾ ਹੈ ਜਿਸ ਨਾਲ ਕਈ ਤਰ੍ਹਾਂ ਦੇ ਨੁਕਸਾਨਦਾਇਕ ਜੀਵ-ਜੰਤੂ ਪੈਦਾ ਹੁੰਦੇ ਹਨ ਜੋ ਵੱਖ-ਵੱਖ ਪ੍ਰਕਾਰ ਦੀਆਂ ਬੀਮਾਰੀਆਂ (ਜਿਵੇਂ ਡੇਂਗ,{ ਮਲੇਰੀਆ, ਚਿਕਨਗੁਨਿਆ ਆਦਿ) ਫੈਲਾਉਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਇਹ ਬਿਮਾਰੀਆਂ ਸ਼ਹਿਰ ਵਾਸੀਆਂ ਦੀ ਸਿਹਤ ਲਈ ਇੱਕ ਗੰਭੀਰ ਅਤੇ ਜਾਨਲੇਵਾ ਖਤਰਾ ਹਨ ਅਜਿਹੀ ਸਥਿਤੀ ਵਿੱਚ ਇਹਨਾਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਇਹਨਾਂ ਖਾਲੀ ਪਏ ਪਲਾਟਾਂ ਦੀ ਸਾਫ-ਸਫਾਈ ਹੋਣੀ ਜਰੂਰੀ ਹੈ। ਉਨ੍ਹਾਂ ਅੱਗੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਸ਼ਹਿਰ ਵਿੱਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ ਆਪਣੇ ਖਾਲੀ ਪਲਾਟਾਂ ਵਿੱਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ ‘ਤੇ ਕਰਵਾਉਣੀ ਯਕੀਨੀ ਬਨਾਉਣਗੇ ਅਤੇ ਅਗਾਂਹ ਤੋਂ ਵੀ ਇਹ ਢੇਰ ਆਪਣੇ ਪਲਾਟਾਂ ਵਿੱਚ ਲੱਗਣ ਤੋਂ ਰੋਕਣ ਲਈ ਕਦਮ ਚੁੱਕਣਗੇ। ਇਸ ਮੰਤਵ ਲਈ ਆਪਣੀ ਮਾਲਕੀ/ਕਬਜੇ ਵਾਲੇ ਖਾਲੀ ਪਲਾਟ ਦੇ ਆਲੇ ਦੁਆਲੇ ਪੱਕੀ ਚਾਰ-ਦੀਵਾਰੀ ਜਾਂ ਤਾਰ ਲਗਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿੱਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ। ਇਸੇ ਤਰ੍ਹਾਂ ਸਰਕਾਰੀ ਮਾਲਕੀ ਜਾਂ ਕਬਜ਼ੇ ਵਾਲੇ ਖਾਲੀ ਪਲਾਟਾਂ ਨੂੰ ਸਾਫ ਕਰਵਾਉਣ ਦੀ ਜਿੰਮੇਵਾਰੀ ਸੰਬੰਧਤ ਵਿਭਾਗ ਦੇ ਮੁੱਖੀ ਦੀ ਹੋਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਕਾਰਵਾਈ 10 ਜੁਲਾਈ ਤੱਕ ਹਰ ਹੀਲੇ ਮੁਕੰਮਲ ਕੀਤੀ ਜਾਵੇ। ਕਮਿਸ਼ਨਰ, ਨਗਰ ਨਿਗਮ, ਲੁਧਿਆਣਾ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਪਣੇ-ਆਪਣੇ ਅਧਿਕਾਰ ਖੇਤਰ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਰਾਹੀਂ ਜਾਰੀ ਇਹਨਾਂ ਹੁਕਮਾਂ ਦੀ ਪਾਲਣਾ, ਪੰਜਾਬ ਨਗਰ ਨਿਗਮ ਐਕਟ, 1976, ਵਾਤਾਵਰਣ (ਸੁਰੱਖਿਆ) ਐਕਟ, 1986 ਅਤੇ ਨਗਰ ਨਿਗਮ ਠੋਸ ਰਹਿੰਦ-ਖੂੰਹਦ (ਮੈਨੇਜਮੈਂਟ ਤੇ ਹੈਂਡਲਿੰਗ) ਨਿਯਮ, 2016 ਅਧੀਨ ਪ੍ਰਾਪਤ ਅਧਿਕਾਰਾਂ ਤਹਿਤ ਯਕੀਨੀ ਬਣਾਉਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਇਹਨਾਂ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ/ਅਦਾਰਿਆ ਵਿਰੁੱਧ ਜਨਤਕ ਸਿਹਤ ਨੂੰ ਨੁਕਸਾਨ ਪਹੁੰਚਾਉਣ ਦੇ ਸਿੱਟੇ ਵਜੋਂ ਉਕਤ ਨਿਯਮਾਂ ਤਹਿਤ ਜੁਰਮਾਨੇ ਅਤੇ ਕਾਨੂੰਨੀ ਕਰਵਾਈ ਕਰਦੇ ਹੋਏ ਮਾਮਲੇ ਦਰਜ ਕੀਤੇ ਜਾਣ। ਇਸ ਤੋਂ ਇਲਾਵਾ ਜੇਕਰ 10 ਜੁਲਾਈ, 2025 ਉਪਰੰਤ ਪਲਾਟ ਦੀ ਸਾਫ-ਸਫਾਈ ਦਾ ਕੰਮ ਨਗਰ ਨਿਗਮ ਜਾ ਨਗਰ ਕੋਂਸਲ/ਪੰਚਾਇਤ ਵੱਲੋਂ ਕਰਵਾਇਆ ਜਾਂਦਾ ਹੈ ਤਾਂ ਸਾਫ-ਸਫਾਈ ਤੇ ਹੋਣ ਵਾਲੇ ਖਰਚ ਦੀ ਰਿਕਵਰੀ ਪਲਾਟ ਦੇ ਕਾਬਜ/ਮਾਲਕ ਪਾਸੋਂ ਕੀਤੀ ਜਾਵੇ। ਇਹ ਹੁਕਮ ਅੱਜ ਮਿਤੀ 30-06-2025 ਤੋਂ 29-08-2025 ਤੱਕ ਲਾਗੂ ਰਹਿਣਗੇ।

Share and Enjoy !

Shares

About Post Author

Leave a Reply

Your email address will not be published. Required fields are marked *